ਸਰਕਾਰ ਭਗਤ ਸ਼ਾਹ ਜੀ ਦੀ 34ਵੀਂ ਸਾਲਾਨਾ ਬਰਸੀ 11 ਤੋਂ 13 ਮਾਰਚ ਨੂੰ, ਬਰਸੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ :- ਗੱਦੀਨਸ਼ੀਨ ਕ੍ਰਿਸ਼ਨ ਮੁਰਾਰੀ ਸ਼ਾਹ

 

ਮਹਾਨ ਰਹਿਬਰ ਹਜ਼ੂਰ ਸ਼ਹਿਨਸ਼ਾਹ ਸਰਕਾਰ ਭਗਤ ਸ਼ਾਹ ਜੀ ਕੁੱਲੀ ਵਾਲੇ ਮਸਤ ਕਲੰਦਰ ਜੀ ਦੀ 34ਵੀਂ ਸਾਲਾਨਾ ਬਰਸੀ ਪਿੰਡ ਜੈਤੇਵਾਲੀ ਵਿਖੇ ਆਪ ਜੀ ਦੇ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ਵਿਖੇ 11,12 ਅਤੇ 13 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਗੱਦੀਨਸ਼ੀਨ ਕ੍ਰਿਸ਼ਨ ਮੁਰਾਰੀ ਸ਼ਾਹ ਜੀ ਦੀ ਅਗੁਵਾਈ ਹੇਠ ਹੋਈ ਮੀਟਿੰਗ ਦੋਰਾਨ ਜਾਣਕਾਰੀ ਦਿੰਦੇ ਹੋਏ ਗੱਦੀਨਸ਼ੀਨ ਕ੍ਰਿਸ਼ਨ ਮੁਰਾਰੀ ਸ਼ਾਹ ਜੀ ਨੇ ਦੱਸਿਆ ਕਿ 11 ਮਾਰਚ ਨੂੰ ਸਵੇਰੇ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ਤੋਂ ਪੈਦਲ ਨਗਰ ਕੀਰਤਨ ਸ਼ੁਰੂ ਕੀਤਾ ਜਾਏਗਾ ਜੋ ਕਿ ਪਿੰਡ ਦੇ ਵੱਖ ਵੱਖ ਧਾਰਮਿਕ ਸਥਾਨਾਂ ਦੀ ਪਰਕਰਮਾ ਕਰਦੇ ਹੋਏ ਅਤੇ ਜੰਡੂ ਸਿੰਘਾ ਤੋਂ ਹੁੰਦੇ ਹੋਏ ਵਾਪਸ ਦਰਬਾਰ ਆ ਕੇ ਸਮਾਪਤ ਹੋਵੇਗਾ ।
12 ਮਾਰਚ ਸ਼ਾਮ 4 ਵਜੇ ਤੋਂ ਵੱਖ ਵੱਖ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਤੋਂ ਸੰਗਤਾਂ ਵੱਲੋਂ ਲਿਆਏ ਜਾਂਦੇ ਝੰਡੇ ਚੜਾਏ ਜਾਣਗੇ । ਸ਼ਾਮ ਨੂੰ 8 ਵਜੇ ਮਹਿਫਿਲ-ਏ-ਕਵਾਲੀ ਦਾ ਆਯੋਜਨ ਕੀਤਾ ਜਾਏਗਾ । ਜਿਸ ਵਿੱਚ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਰਦਾਰ ਅਲੀ ਅਤੇ ਸ਼ਹਿਜ਼ਾਦ ਬੰਟੀ ਕਵਾਲ ਸਰਕਾਰ ਭਗਤ ਸ਼ਾਹ ਜੀ ਦੀ ਮਹਿਮਾ ਦਾ ਗੁਣਗਾਣ ਕਰਣਗੇ। ਉਨ੍ਹਾਂ ਨੇ ਦੱਸਿਆ ਕਿ 13 ਮਾਰਚ ਨੂੰ ਸਰਕਾਰ ਭਗਤ ਸ਼ਾਹ ਜੀ ਦੇ ਦਰਬਾਰ ਤੇ ਚਾਦਰ ਚੜਾਉਣ ਦੀ ਰਸਮ ਅਤੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ ਜਾਵੇਗੀ । ਉਹਨਾਂ ਨੇ ਦੱਸਿਆ ਕਿ ਇਸ ਵਾਰ 13 ਮਾਰਚ ਨੂੰ ਪੈਰਾ ਮੈਡੀਕਲ ਸਟਾਫ ਵੈਲਫੇਅਰ ਐਸੋਸੀਏਸ਼ਨ ਤੋਂ ਸਾਇਮਨ ਵਿਲਸਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੰਗਤ ਲਈ ਵਿਸ਼ੇਸ਼ ਤੌਰ ‘ਤੇ ਫਰੀ ਮੈਡੀਕਲ ਕੈਂਪ ਦਾ ਆਯੋਜਨ ਦਰਬਾਰ ਵਿਖੇ ਕੀਤਾ ਜਾ ਰਿਹਾ ਹੈ ਜਿਸ ਵਿੱਚ ਫਰੀ ਬਲੱਡ ਟੈਸਟ ਦੇ ਨਾਲ ਨਿਊਰੋ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਸੰਗਤ ਦਾ ਫ੍ਰੀ ਚੈੱਕ ਅਪ ਕਰਨਗੇ ਅਤੇ ਮੌਕੇ ਤੇ ਦਵਾਈਆਂ ਦੇਣਗੇ । ਕ੍ਰਿਸ਼ਨ ਮੁਰਾਰੀ ਸ਼ਾਹ ਜੀ ਨੇ ਦੱਸਿਆ ਕਿ ਦਰਬਾਰ ਪ੍ਰਬੰਧਨ ਨੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਹਨ ਅਤੇ ਬਾਹਰੋਂ ਆਉਣ ਵਾਲੀਆਂ ਸੰਗਤਾਂ ਦੇ ਲਈ ਵਿਸ਼ਾਲ ਭੰਡਾਰਾ ਅਤੇ ਰਹਿਣ ਦੀ ਸੁਵਿਧਾ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਜਾ ਚੁੱਕੇ ਹਨ । ਇਸ ਮੌਕੇ ਤੇ ਪਰਮਜੀਤ ਪਵਾਰ, ਹੀਰਾ ਸਿੰਘ, ਵਜ਼ੀਰਾ ਸਿੰਘ, ਗਿਆਨੀ ਗੁਰਵਿੰਦਰ ਸਿੰਘ , ਅਮਰਜੀਤ ਕੁਮਾਰ ਜੀਤਾ, ਅਸ਼ੋਕ ਸ਼ਰਮਾ, ਹੰਸਰਾਜ ਰੰਧਾਵਾ, ਗਿਆਨੀ ਜਸਬੀਰ ਸਿੰਘ, ਲੰਬੜਦਾਰ ਬੀਰਬਲ ਸਿੰਘ ਕਾਲਕਟ, ਹਰਜਿੰਦਰ ਕੁਮਾਰ, ਮੱਖਣ ਲਾਲ ਚੋਪੜਾ ਜਸਪਾਲ ਦਿਉਲ ਅਤੇ ਸਰਪੰਚ ਰਛਪਾਲ ਸਿੰਘ ਫੌਜੀ ਸਮੇਤ ਹੋਰ ਸੇਵਾਦਾਰ ਮੌਜੂਦ ਸਨ

Leave a Reply

Your email address will not be published. Required fields are marked *